ਅੱਜ ਰਾਜਾ ਵੜਿੰਗ ਨੇ ਏਨਾ ਬੱਸਾਂ ਖਿਲਾਫ ਲਿਆ ਵੱਡਾ ਐਕਸ਼ਨ, ਬੱਸਾਂ ਚ ਸਫਰ ਕਰਨ ਵਾਲਿਆਂ ਨੂੰ ਮਿਲੇਗਾ ਸੁੱਖ ਦਾ ਸਾਹ

ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਸਭ ਤੋਂ ਵੱਧ ਸਰਗਰਮ ਰਹੇ ਹਨ। ਉਹ ਦਫਤਰ ਵਿੱਚ ਬੈਠਣ ਦੀ ਬਜਾਏ ਬੱਸ ਅੱਡਿਆਂ ਦਾ ਨਰੀਖਣ ਕਰ ਰਹੇ ਹਨ ਤੇ ਬੱਸਾਂ ਵਿੱਚ ਸਵਾਰ ਹੋ ਲੋਕਾਂ ਕੋਲੋਂ ਮੁਸ਼ਕਲਾਂ ਜਾਣ ਰਹੇ ਹਨ। ਟਰਾਂਸਪੋਰਟ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਮੰਤਰੀ ਨੇ ਹੁਣ ਤੱਕ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲਗਭਗ 175 ਬੱਸਾਂ ਨੂੰ ਰੋਕ ਦਿੱਤਾ ਹੈ।

ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪ੍ਰਾਈਵੇਟ ਬੱਸ ਕੰਪਨੀਆਂ ਦੀ ਟੈਕਸ ਚੋਰੀ ਅਤੇ ਪਰਮਿਟ ਤੇ ਇਕ ਤੋਂ ਵੱਧ ਬੱਸ ਚਲਾਉਣ ਦੀ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਆਮਦਨ 40 ਲੱਖ ਰੁਪਏ ਵਧ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਟੈਕਸ ਦੀ ਮੁਆਫੀ ਦਿੱਤੀ ਸੀ,। ਪਰ ਬਹੁਤੇ ਮਾਲਕਾਂ ਨੇ ਇਸ ਤੋਂ ਬਾਅਦ ਵੀ ਟੈਕਸ ਨਹੀਂ ਭਰਿਆ, ਹਾਲਾਂਕਿ ਉਨ੍ਹਾਂ ਦੀਆਂ ਬੱਸਾਂ ਲਗਾਤਾਰ ਸਵਾਰੀਆਂ ਢੋਅ ਰਹੀਆਂ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲਗਭਗ 175 ਬੱਸਾਂ ਨੂੰ ਰੋਕ ਦਿੱਤਾ ਗਿਆ ਹੈ ਅਤੇ ਇਹ ਕੰਮ ਜਾਰੀ ਹੈ।

ਦੱਸ ਦਈਏ ਪੰਜਾਬ ਦੀ ਇਕ ਵੱਡੀ ਸਮੱਸਿਆ ਟਰਾਂਸਪੋਰਟ ਮਾਫੀਆ ਹੈ। ਇਸ ਮੁੱਦੇ ‘ਤੇ ਸਰਕਾਰ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਰੋਡਵੇਜ਼ ਯੂਨੀਅਨਾਂ ਨੇ ਵੀ ਸਰਕਾਰ ਨੂੰ ਘੇਰ ਲਿਆ ਹੈ ਕਿਉਂਕਿ ਜ਼ਿਆਦਾਤਰ ਨਿੱਜੀ ਕੰਪਨੀਆਂ ਰਾਜਨੀਤਿਕ ਨੇਤਾਵਾਂ ਦੀਆਂ ਹਨ। ਇਹ ਸਪੱਸ਼ਟ ਸੀ ਕਿ ਇੱਕੋ ਪਰਮਿਟ ‘ਤੇ ਕਈ ਬੱਸਾਂ ਚੱਲ ਰਹੀਆਂ ਸਨ। ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ।

ਜੇ ਤੁਸੀਂ ਪਹਿਲਾਂ ਨਵੀਨਤਮ ਰੋਜ਼ਾਨਾ ਖ਼ਬਰਾਂ ਦੇਖਣਾ ਚਾਹੁੰਦੇ ਹੋ, ਜਿਵੇਂ ਕਿ ਸਾਡੇ ਪੇਜ ਨੂੰ ਤੁਰੰਤ ਲਾਈਕ ਕਰੋ ਅਤੇ ਇਸਨੂੰ ਫੋਲੋ ਕਰੋ ਤਾਂ ਜੋ ਸਾਡੇ ਵੱਲੋਂ ਪ੍ਰਦਾਨ ਕੀਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਜਾਵੇ। ਸਾਡੇ ਲੇਖਾਂ ਵਿੱਚ ਕੇਵਲ ਅਜਿਹੀ ਜਾਣਕਾਰੀ ਹੁੰਦੀ ਹੈ ਜੋ ਬਿਲਕੁਲ ਸਹੀ ਅਤੇ ਸਟੀਕ ਹੋਵੇ ਅਤੇ ਅਸੀਂ ਦਰਸ਼ਕਾਂ ਨੂੰ ਕੋਈ ਗਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਨ੍ਹਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਹੁੰਦਾ ਹੈ।

Leave a Reply

Your email address will not be published. Required fields are marked *